ਗੁਰਦੁਆਰਾ ਸਾਹਿਬ ਵਿਚ ਸੇਵਾ ਕਰਦੀ ਬੀਬੀ ਨੂੰ ਮਿਲੇ ਅਨਮੋਲ ਚੀਜ਼

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਉਹ ਇਤਿਹਾਸ ਜੋ ਬਹੁਤ ਘੱਟ ਸੰਗਤ ਜਾਣਦੀ ਹੈ। ਆਉ ਸੁਣਦੇ ਹਾਂ ਪੂਰੀ ਵੀਡੀਓ ਤੇ ਕੀ ਇਤਿਹਾਸ ਹੈ ਚੌਰਾਸੀ ਕੱਟਣ ਦਾ।।ਅੰਮ੍ਰਿਤਸਰ ਸ਼ਹਿਰ ਦੀ ਨੀਂਹ ੧੫੭੭ ਵਿੱਚ ਗੁਰੂ ਰਾਮਦਾਸ ਜੀ ਨੇ ਪਵਿੱਤਰ ਸਰੋਵਰ ਨੂੰ ਟੱਕ ਲਾ ਕੇ ਰਖੀ।ਕੁਝ ਹਵਾਲਿਆਂ ਮੁਤਾਬਕ ਇਹ ਜ਼ਮੀਨ ਨੇੜੇ ਦੇ ਤੁਂਗ ਪਿੰਡ ਦੇ ਵਾਸੀਆਂ ਪਾਸੋਂ ਖਰੀਦੀ ਗਈ ਸੀ ਜਦਕਿ ਕੁਝ ਹੋਰਨਾਂ ਮੁਤਾਬਕ ਗੁਰੂ ਅਮਰਦਾਸ

ਦੇ ਸਮੇਂ ਮੁਗਲ ਸਮਰਾਟ ਅਕਬਰ ਬਾਦਸ਼ਾਹ ਨੇ ਇਹ ਜ਼ਮੀਨ ਬੀਬੀ ਭਾਨੀ ਨੂੰ ਉਨ੍ਹਾਂ ਦੀ ਗੁਰੂ ਰਾਮਦਾਸ ਨਾਲ ਸ਼ਾਦੀ ਸਮੇਂ ਤੁਹਫੇ ਵਜੋਂ ਦਿਤੀ ਸੀ।ਜੋ ਇਸ ਸਰੋਵਰ ਆਲੇ ਦੁਆਲੇ ਨਗਰ ਵਸਿਆ ਉਸ ਦਾ ਸ਼ੁਰੂ ਵਿੱਚ ਨਾਂ ਰਾਮਦਾਸਪੁਰ,ਚੱਕ ਰਾਮਦਾਸ ਯਾ ਚੱਕ ਗੁਰੂ ਪਿਆ।ਗੁਰੂ ਅਰਜਨ, ਜਿਨ੍ਹਾਂ ਨੇ ਸਰੋਵਰ ਮੁਕੰਮਲ ਕਰਵਾਇਆ, ਸੰਤੋਖਸਰ ਤੇ ਰਾਮਸਰ ਦੇ ਤਾਲ ਖੁਦਵਾਏ ਅਤੇ ਸਰੋਵਰ ਦੇ ਵਿੱਚਕਾਰ ਹਰਿਮੰਦਰ ਸਾਹਿਬ ਬਣਵਾਇਆ, ਦੇ ਸਮੇਂ ਇਹ ਸ਼ਹਿਰ ਤਰੱਕੀ ਕਰਦਾ ਗਿਆ।

ਗੁਰੂ ਹਰਗੋਬਿੰਦ ਸਾਹਿਬ ਨੇ ਹਰਿਮੰਦਰ ਦੇ ਸਾਹਮਣੇ ਅਕਾਲ ਤਖ਼ਤ ਬਣਵਾਇਆ ਅਤੇ ਕੌਲਸਰ ਤੇ ਬਿਬੇਕਸਰ ਦੇ ਤਾਲ ਖੁਦਵਾਏ ਅਤੇ ਸ਼ਹਿਰ ਦੀ ਪੱਛਮੀ ਹਦੂਦ ਵਿੱਚ ਲੋਹ ਗੜ੍ਹ ਦਾ ਕਿਲਾ ਉੱਸਰਵਾਇਆ।1635 ਵਿੱਚ ਜਦੌਂ ਗੁਰੂ ਹਰਗੋਬਿੰਦ ਸਾਹਿਬ ਕੀਰਤਪੁਰ ਸਾਹਿਬ ਪ੍ਰਸਥਾਨ ਕਰ ਗਏ ਤਾਂ ਤਕਰੀਬਨ ੬੫ ਸਾਲ ਸ਼ਹਿਰ ਦਾ ਪ੍ਰਬੰਧ ਪ੍ਰਿਥੀ ਚੰਦ ਦੇ ਵਾਰਸਾਂ ਹੇਠ ਰਿਹਾ। ੧੬੯੯ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਸਾਜਨ ਉਪਰੰਤ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਸ਼ਹਿਰ ਦੇ ਪ੍ਰਬੰਧ ਲਈ ਭੇਜਿਆ।੧੮ਵੀਂ ਸਦੀ ਵਿੱਚ

ਕਈ ਉਤਾਰ ਚੜਾਉ ਸ਼ਹਿਰ ਵਿੱਚ ਹੋਏ। ੧੭੬੫ ਵਿੱਚ ਮਿਸਲਾਂ ਦੀ ਸਰਦਾਰੀ ਕਾਇਮ ਹੋਣ ਉਪਰੰਤ ਕਈ ਮਿਸਲ ਸਰਦਾਰਾਂ ਨੇ ਅੰਮ੍ਰਿਤਸਰ ਦਾ ਪ੍ਰਬੰਧ ਸੰਭਾਲਿਆ। ਵਖ ਵਖ ਸਰਦਾਰਾਂ ਨੇ ਪਵਿੱਤਰ ਸਰੋਵਰ ਦੇ ਆਲੇ ਦੁਆਲੇ ਆਪਣੇ ਬੁੰਗੇ ਕਾਇਮ ਕੀਤੇ ਅਤੇ ਬਾਹਰਵਾਰ ਕਟੜੇ ਯਾ ਹਲਕੇ ਕਾਇਮ ਕੀਤੇ ਜੋਕਿ ਵਪਾਰੀਆਂ ਤੇ ਦਸਤਕਾਰਾਂ ਦੀ ਤਰੱਕੀ ਤੇ ਵਾਧੇ ਲਈ ਸਨ।ਅਹਿਮ ਫ਼ੈਸਲੇ ਲੈਣ ਲਈ ਅੰਮ੍ਰਿਤਸਰ ਵਿੱਚ ਸਰਬੱਤ ਖਾਲਸਾ ਦੀਵਾਨ ਕੀਤੇ ਜਾਂਦੇ ਸਨ।

ਇਸ ਤਰਾਂ ਇਹ ਸ਼ਹਿਰ ਖਾਲਸੇ ਦੀ ਰਾਜਧਾਨੀ ਦੇ ਰੂਪ ਵਿੱਚ ਸਾਹਮਣੇ ਆਇਆ। ੧੮ਵੀਂ ਸਦੀ ਦੇ ਅੰਤ ਤਕ ਅੰਮ੍ਰਿਤਸਰ ਪੰਜਾਬ ਦਾ ਇੱਕ ਉੱਘਾ ਵਪਾਰਕ ਕੇਂਦਰ ਬਣ ਚੁੱਕਾ ਸੀਰਣਜੀਤ ਸਿੰਘ ਦੇ ਸਮੇਂ ਕਿਲਾ ਗੋਬਿੰਦ ਗੜ੍ਹ ਬਣਵਾਇਆ ਗਿਆ, ਰਾਮ ਬਾਗ ਲਵਾਇਆ ਗਿਆ ਅਤੇ ਦਰਬਾਰ ਸਾਹਿਬ ਦੀ ਇਮਾਰਤ ਉੱਤੇ ਸੋਨਾ ਜੜਵਾਉਣ ਦਾ ਕੰਮ ਹੋਇਆ। ਇਸ ਸਭ ਨਾਲ ਸ਼ਹਿਰ ਦੀ ਤਰੱਕੀ ਵਿੱਚ ਬੇਅੰਤ ਵਾਧਾ ਹੋਇਆ ਅਤੇ ਇਹ ਸਨਅਤੀ ਤੇ ਵਪਾਰਕ ਤਰੱਕੀ ਵਿੱਚ ਹੋਰ ਅੱਗੇ ਵਧਿਆ।

Leave a Comment